ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ ਦੱਸਿਆ। ਕੈਰੋਲੀਨ ਨੇ ਕਿਹਾ ਕਿ ਉਸਨੇ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਮੁਲਕਾਂ ਚ ਕੰਮ ਕੀਤਾ ਹੈ। ਮਾਣਯੋਗ ਸਪੀਕਰ ਨੇ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਨੂੰ ਨਿਰਿਆਤ ਕਰਨ ਦੇ ਮੁੱਦੇ ਉੱਤੇ ਉਹਨਾਂ ਨਾਲ ਚਰਚਾ ਕੀਤੀ ਅਤੇ ਉਨਾਂ ਦਾ ਸਹਿਯੋਗ ਮੰਗਿਆ ਤਾਂ ਜੋ ਕਿਸਾਨਾਂ ਨੂੰ ਵਧੇਰੇ ਲਾਭ ਮਿਲ ਸਕੇ।