ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਡਿਬੇਟਸ ਸਾਲ 1947 ਤੋਂ ਹੁਣ ਤੱਕ ਡਿਜ਼ੀਟਾਈਜ਼ ਕਰਵਾ ਕੇ Search Engine ਦੀ ਸੁਵਿਧਾ ਨਾਲ ਪੰਜਾਬ ਵਿਧਾਨ ਸਭਾ ਦੀ ਵੈਬਸਾਈਟ ਤੇ ਅਪਲੋਡ ਕਰਵਾ ਦਿੱਤੀਆਂ ਗਈਆਂ ਹਨ । ਇਸ ਨਾਲ ਅਜ਼ਾਦੀ ਤੋਂ ਬਾਅਦ ਹੁਣ ਤੱਕ ਦੀਆਂ ਵੈੱਬਸਾਈਟ ਤੇ ਉਪਲਬਧ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਵਿੱਚੋਂ ਕੋਈ ਵੀ content search ਕੀਤਾ ਜਾ ਸਕਦਾ ਹੈ । ਇੱਥੇ ਹੀ ਬੱਸ ਨਹੀਂ, content ਨੂੰ search ਕਰਨ ਉਪਰੰਤ ਉਸ ਦੀ ਸਾਫਟ ਕਾਪੀ ਵੀ ਤਿਆਰ ਕੀਤੀ ਜਾ ਸਕਦੀ ਹੈ ਅਤੇ ਉਸ ਦਾ ਪ੍ਰਿੰਟ ਵੀ ਲਿਆ ਜਾ ਸਕਦਾ ਹੈ । ਇਹ ਸਾਰਾ ਕੰਮ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਦਿ ਇੰਟਰਨੈਸ਼ਨਲ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ, ਹੈਦਰਾਬਾਦ (IIIT, Hyderabad) ਅਤੇ ਸੀ-ਡੈਕ ਨੋਇਡਾ ਦੇ ਸਹਿਯੋਗ ਨਾਲ ਮਾਹਿਰਾਂ ਦੀ ਇੱਕ ਟੀਮ ਵੱਲੋਂ ਨਿਸ਼ੁਲਕ ਨੇਪਰੇ ਚੜ੍ਹਾਇਆ ਗਿਆ ਹੈ । ਹੁਣ ਇਸ Search Engine ਵਿੱਚ ਹੋਰ ਫੀਚਰ ਸ਼ਾਮਲ ਕਰਨ ਲਈ ਵੀ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਵੇਂ ਡਿਬੇਟਸ ਦੀ ਅੰਗਰੇਜ਼ੀ ਭਾਸ਼ਾ ਵਿੱਚ ਟਰਾਂਸਲੇਸ਼ਨ ਅਤੇ ਇਸ ਦਾ vocal ਰੂਪ । ਇਸ ਪ੍ਰਾਜੈਕਟ ਦੇ ਨੇਪਰੇ ਚੜ੍ਹਨ ਨਾਲ ਦੁਨੀਆਂ ਦਾ ਕੋਈ ਵੀ ਵਿਅਕਤੀ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਨੂੰ ਅੰਗਰੇਜ਼ੀ ਵਿੱਚ ਪੜ੍ਹ ਵੀ ਸਕੇਗਾ ਅਤੇ ਉਹ ਇਸ ਨੂੰ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਸੁਣ ਵੀ ਸਕੇਗਾ ।