ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਦੇ ਪ੍ਰਸਿੱਧ ਹਾਸਰਸ ਕਲਾਕਾਰ ਜਸਵਿੰਦਰ ਸਿੰਘ ਭੱਲਾ ਦੇ ਬੇਵਕਤ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਵਾ ਕੀਤਾ।

ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਦੇ ਪ੍ਰਸਿੱਧ ਹਾਸਰਸ ਕਲਾਕਾਰ ਜਸਵਿੰਦਰ ਸਿੰਘ ਭੱਲਾ ਦੇ ਬੇਵਕਤ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਜਸਵਿੰਦਰ ਭੱਲਾ ਦੀ ਸਪੀਕਰ ਹਾਊਸ ਚੰਡੀਗੜ੍ਹ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਆਪਣੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਬੇਟੀ ਸੋਫੀਆ ਕੁਲਰੀਤ ਕੌਰ ਨਾਲ ਆਪਣੀ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ ਕਿ :-
"ਆਪਣੀ ਕਲਾ ਜ਼ਰੀਏ ਹਾਸਿਆਂ ਦੀ ਮਹਿਕ ਵੰਡਣ ਵਾਲੀ ਬੁਲੰਦ ਆਵਾਜ਼ ਜਸਵਿੰਦਰ ਭੱਲਾ, ਹਮੇਸ਼ਾ ਲਈ ਖ਼ਾਮੋਸ਼ ਹੋ ਗਈ ਹੈ, ਜਸਵਿੰਦਰ ਭੱਲਾ ਨੇ ਜਿੱਥੇ ਕਾਮੇਡੀ ਜ਼ਰੀਏ ਲੋਕਾਂ ਨੂੰ ਹਸਾਉਣ ਦਾ ਕੰਮ ਕੀਤਾ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸ਼ਬਦਾਂ ਦੇ ਹੁਨਰ ਦੀ ਵਰਤੋਂ ਕੀਤੀ, ਉੱਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਰਾਹੀਂ ਕਿਸਾਨੀ ਕਿੱਤੇ ਨੂੰ ਪ੍ਰਫੁੱਲਿਤ ਕਰਨ ਵਿਚ ਵੀ ਆਪਣਾ ਯੋਗਦਾਨ ਪਾਇਆ।ਉਹ ਆਪਣੀ ਕਲਾ ਦੀ ਬਦੌਲਤ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਹਮੇਸ਼ਾ ਵਸਦੇ ਰਹਿਣਗੇ।"

Latest News