ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਜ਼ ਕਾਨਫਰੰਸ’ (AIPOC) ਵਿੱਚ ਸ਼ਮੂਲੀਅਤ ਕੀਤੀ।

ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਜ਼ ਕਾਨਫਰੰਸ’ (AIPOC) ਵਿੱਚ ਸ਼ਮੂਲੀਅਤ ਕੀਤੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਆਯੋਜਿਤ ਇਸ ਤਿੰਨ ਰੋਜ਼ਾ ਸੰਮੇਲਨ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪਰਿਸ਼ਦਾਂ ਦੇ ਪ੍ਰਮੁੱਖ ਮੈਂਬਰ ਹਿੱਸਾ ਲੈ ਰਹੇ ਹਨ।
ਕਾਨਫਰੰਸ ਦੌਰਾਨ ‘ਸੁਸ਼ਾਸਨ’ (Good Governance), ਲੋਕਤੰਤਰੀ ਸੰਸਥਾਵਾਂ ਸਾਹਮਣੇ ਮੌਜੂਦਾ ਚੁਣੌਤੀਆਂ ਅਤੇ ਵਿਧਾਨਕ ਕੰਮਕਾਜ ਵਿੱਚ ‘ਤਕਨਾਲੋਜੀ’ ਦੀ ਵਧਦੀ ਵਰਤੋਂ ‘ਤੇ ਚਰਚਾ ਹੋਈ। ਅੱਜ ਦੇ ਡਿਜੀਟਲ ਯੁੱਗ ਵਿੱਚ ਲੋਕਤੰਤਰ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਇਹ ਚਰਚਾ ਬਹੁਤ ਅਹਿਮ ਸਾਬਤ ਹੋਵੇਗੀ।

Latest News